Text copied!
Bibles in Panjabi

ਜ਼ਬੂਰ 119:38-45 in Panjabi

Help us?

ਜ਼ਬੂਰ 119:38-45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
39 ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
40 ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
41 ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42 ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43 ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
44 ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
45 ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ