Text copied!
Bibles in Panjabi

ਜ਼ਬੂਰ 119:40-59 in Panjabi

Help us?

ਜ਼ਬੂਰ 119:40-59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
41 ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42 ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43 ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
44 ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
45 ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46 ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47 ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48 ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
49 ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
50 ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51 ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
52 ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53 ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54 ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55 ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
56 ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
57 ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
58 ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
59 ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ