45 ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46 ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47 ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48 ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
49 ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!