Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:45-53

Help us?
Click on verse(s) to share them!
45ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
49ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
50ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
52ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:45-53ਜ਼ਬੂਰ 119:45-53