47 ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48 ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
49 ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
50 ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51 ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।