50ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
52ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।