53ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
56ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
57ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
58ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
59ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।