54ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
56ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
57ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
58ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
59ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
61ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
64ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
65ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
66ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
67ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
68ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
69ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
72ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
73ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
74ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
75ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
76ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
77ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
78ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
79ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
80ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
81ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
83ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
84ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
85ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
89ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
92ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
93ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
94ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
95ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
96ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
97ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
98ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
99ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
101ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
102ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
103ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
107ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
111ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
113ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
116ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
118ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
121ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
126ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
127ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
128ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
129ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
131ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
132ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
133ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
134ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
136ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
137ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
138ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!