Text copied!
Bibles in Panjabi

ਜ਼ਬੂਰ 119:57-64 in Panjabi

Help us?

ਜ਼ਬੂਰ 119:57-64 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

57 ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
58 ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
59 ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60 ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62 ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
64 ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ