60 ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62 ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।