Text copied!
Bibles in Panjabi

ਜ਼ਬੂਰ 119:61-72 in Panjabi

Help us?

ਜ਼ਬੂਰ 119:61-72 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62 ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
64 ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
65 ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
66 ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
67 ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
68 ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
69 ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70 ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71 ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
72 ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ