66ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
67ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
68ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
69ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
72ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
73ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
74ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।