Text copied!
Bibles in Panjabi

ਜ਼ਬੂਰ 119:73-97 in Panjabi

Help us?

ਜ਼ਬੂਰ 119:73-97 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

73 ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
74 ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
76 ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
77 ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
78 ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
79 ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82 ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
83 ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
84 ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
85 ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86 ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87 ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88 ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
89 ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91 ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
92 ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
93 ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
94 ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
95 ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
96 ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
97 ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ