84 ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
85 ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86 ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87 ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88 ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।