Text copied!
Bibles in Panjabi

ਜ਼ਬੂਰ 119:85-100 in Panjabi

Help us?

ਜ਼ਬੂਰ 119:85-100 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

85 ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86 ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87 ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88 ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
89 ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91 ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
92 ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
93 ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
94 ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
95 ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
96 ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
97 ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
98 ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100 ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ