87 ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88 ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
89 ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।