Text copied!
Bibles in Panjabi

ਜ਼ਬੂਰ 119:89-95 in Panjabi

Help us?

ਜ਼ਬੂਰ 119:89-95 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

89 ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91 ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
92 ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
93 ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
94 ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
95 ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ