98 ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100 ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
101 ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
102 ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
103 ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104 ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105 ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106 ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।