Text copied!
Bibles in Panjabi

ਜ਼ਬੂਰ 119:99-132 in Panjabi

Help us?

ਜ਼ਬੂਰ 119:99-132 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100 ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
101 ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
102 ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
103 ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104 ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105 ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106 ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
107 ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108 ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109 ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110 ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
111 ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112 ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
113 ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114 ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115 ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
116 ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117 ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
118 ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119 ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120 ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
121 ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122 ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123 ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124 ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125 ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
126 ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
127 ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
128 ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
129 ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
130 ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
131 ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
132 ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ