Text copied!
Bibles in Panjabi

ਜ਼ਬੂਰ 125:1-5 in Panjabi

Help us?

ਜ਼ਬੂਰ 125:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
2 ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
3 ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4 ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।
ਜ਼ਬੂਰ 125 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ