3ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
5ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।