3 ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4 ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।