1ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।