4ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l
5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!
6ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”