1ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।
2ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।
3ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
4ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?