1ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
6ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
8ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।