Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ

ਜ਼ਬੂਰ 131

Help us?
Click on verse(s) to share them!
1ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
2ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
3ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!