1ਯਾਤਰਾ ਦਾ ਗੀਤ ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,
2ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,
3ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
4ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
5ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!