3 ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
4 ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
5 ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!
6 ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
7 ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
8 ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!