7ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
8ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
9ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,
10ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!
11ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
12ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।