Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ

ਜ਼ਬੂਰ 133

Help us?
Click on verse(s) to share them!
1ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
2ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
3ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।