1ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
2ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,
3ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
4ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
5ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
6ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,