Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 135

ਜ਼ਬੂਰ 135:7-13

Help us?
Click on verse(s) to share them!
7ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
9ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
10ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
12ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!

Read ਜ਼ਬੂਰ 135ਜ਼ਬੂਰ 135
Compare ਜ਼ਬੂਰ 135:7-13ਜ਼ਬੂਰ 135:7-13