Text copied!
Bibles in Panjabi

ਜ਼ਬੂਰ 136:1-9 in Panjabi

Help us?

ਜ਼ਬੂਰ 136:1-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
2 ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
3 ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
4 ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
6 ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
7 ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
8 ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
9 ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ