3 ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
4 ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
6 ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
7 ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
8 ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
9 ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
10 ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
11 ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
12 ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
13 ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
14 ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,