1ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।
2ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
3ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
4ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?