3ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
4ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?
5ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,
6ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!