1ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!