Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 138

ਜ਼ਬੂਰ 138:3-8

Help us?
Click on verse(s) to share them!
3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
4ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
5ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
6ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
7ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!

Read ਜ਼ਬੂਰ 138ਜ਼ਬੂਰ 138
Compare ਜ਼ਬੂਰ 138:3-8ਜ਼ਬੂਰ 138:3-8