12ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!