Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 139

ਜ਼ਬੂਰ 139:12-18

Help us?
Click on verse(s) to share them!
12ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
15ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
16ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।

Read ਜ਼ਬੂਰ 139ਜ਼ਬੂਰ 139
Compare ਜ਼ਬੂਰ 139:12-18ਜ਼ਬੂਰ 139:12-18