Text copied!
Bibles in Panjabi

ਜ਼ਬੂਰ 139:14-23 in Panjabi

Help us?

ਜ਼ਬੂਰ 139:14-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
15 ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
16 ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17 ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18 ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
19 ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
20 ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
21 ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
22 ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ