16ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
19ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
20ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
21ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
22ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
23ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
24ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!