2ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
4ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
5ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
6ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
7ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
11ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,