Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 139

ਜ਼ਬੂਰ 139:3-10

Help us?
Click on verse(s) to share them!
3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
4ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
5ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
6ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
7ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!

Read ਜ਼ਬੂਰ 139ਜ਼ਬੂਰ 139
Compare ਜ਼ਬੂਰ 139:3-10ਜ਼ਬੂਰ 139:3-10