7ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
11ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
12ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।