Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 140

ਜ਼ਬੂਰ 140:4-12

Help us?
Click on verse(s) to share them!
4ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
5ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
6ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
7ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
8ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
9ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
10ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
11ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
12ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।

Read ਜ਼ਬੂਰ 140ਜ਼ਬੂਰ 140
Compare ਜ਼ਬੂਰ 140:4-12ਜ਼ਬੂਰ 140:4-12