Text copied!
Bibles in Panjabi

ਜ਼ਬੂਰ 140:4-12 in Panjabi

Help us?

ਜ਼ਬੂਰ 140:4-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
5 ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
6 ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
7 ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
8 ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
9 ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
10 ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
11 ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
12 ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
ਜ਼ਬੂਰ 140 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ