8 ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
9 ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
10 ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
11 ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
12 ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
13 ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।