2 ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।
3 ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
4 ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!